ਪੰਜਾਬ ਸਰਕਾਰ ਦੀ ਕੈਬਨਿਟ ‘ਚ 5 ਨਵੇਂ ਮੰਤਰੀ ਸ਼ਾਮਲ, ਰਾਜਪਾਲ ਨੇ ਚੁਕਵਾਈ ਸਹੁੰ

Global Team
3 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਢਾਈ ਸਾਲ ਦੇ ਅੰਦਰ ਚੌਥੀ ਵਾਰ ਕੈਬਨਿਟ ਵਿੱਚ ਬਦਲਾਅ ਕੀਤਾ ਹੈ ।

5 ਨਵੇਂ ਮੰਤਰੀਆਂ ਤਰੁਣਪ੍ਰੀਤ ਸਿੰਘ,ਬਰਿੰਦਰ ਗੋਇਲ,ਹਰਦੀਪ ਸਿੰਘ ਮੁੰਡਿਆ,ਡਾ.ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਚਾਰ ਮੰਤਰੀ ਅਤੇ ਮੁੱਖ ਮੰਤਰੀ ਦੇ ਸਭ ਤੋਂ ਭਰੋਸੇਮੰਦ OSD ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਹੈ।

ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਿਰਫ 3 ਸੀਟਾਂ ਹੀ ਜਿੱਤ ਸਕੀ । ਮੰਤਰੀ ਮੰਡਲ ਨੂੰ ਇਸੇ ਬਦਲਾਅ ਦੇ ਰੂਪ ਵਿੱਚ ਵੇਖਿਆ ਰਿਹਾ ਹੈ । ਪੰਜਾਬ ਵਿੱਚ 18 ਮੰਤਰੀ ਬਣ ਸਕਦੇ ਹਨ 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਕੁੱਲ 16 ਮੰਤਰੀ ਹੋ ਗਏ,2 ਦੀ ਥਾਂ ਹੁਣ ਵੀ ਖਾਲੀ ਹੈ।

ਭਗਵੰਤ ਮਾਨ ਨੇ ਇਸ ਮੌਕੇ ਕਿਹਾ’ ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ… ਸਾਰੇ ਨਵ-ਨਿਯੁਕਤ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ… ਮੈਨੂੰ ਉਮੀਦ ਹੈ ਕਿ ਨਵੇਂ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ… ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਦੇ ਹੋਏ ਪੰਜਾਬ ਨੂੰ ਫ਼ਿਰ ਤੋਂ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ…’


ਤਰੁਨਪ੍ਰੀਤ ਸਿੰਘ ਸੌਂਦ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਲੇਬਰ, ਪ੍ਰਾਹੁਣਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਿਭਾਗ ਦਿੱਤੇ ਗਏ ਹਨ। ਹਰਜੋਤ ਸਿੰਘ ਬੈਂਸ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਿੱਤੇ ਗਏ ਹਨ।

ਜਦਕਿ ਬਰਿੰਦਰ ਕੁਮਾਰ ਗੋਇਲ ਨੂੰ ਖਦਾਨ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਇਸ ਤੋਂ ਇਲਾਵਾ ਪਾਣੀ ਦੀ ਸੰਭਾਲ ਵਿਭਾਗ ਦਿੱਤੇ ਗਏ ਹਨ। ਹਰਦੀਪ ਮੁੰਡੀਆ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment