ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰ 12:30 ਵਜੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ, ‘ਅੱਜ ਮੈਂ ਦਿੱਲੀ ਵਿੱਖੇ ਮਾਣਯੋਗ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਮਿਲਣ ਜਾ ਰਿਹਾ ਹਾਂ।’
ਅੱਜ ਮਾਣਯੋਗ ਰਾਸ਼ਟਰਪਤੀ ਜੀ ਅਤੇ ਉੱਪ ਰਾਸ਼ਟਰਪਤੀ ਜੀ ਨੂੰ ਮਿਲਣ ਦਿੱਲੀ ਜਾ ਰਹੇ ਹਾਂ।
Today I am going to meet the Hon'ble President and the Vice President in Delhi.
- Advertisement -
— Bhagwant Mann (@BhagwantMann) April 12, 2022
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਮਿਲੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਕਈ ਅਹਿਮ ਫੈਸਲੇ ਲਏ ਹਨ। ਜਿਸ ਵਿੱਚ ਇੱਕ ਵਿਅਕਤੀ ਇੱਕ ਪੈਨਸ਼ਨ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ, ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਨਾ ਵਧਾਉਣ ਦਾ ਫੈਸਲਾ ਆਦਿ ਸ਼ਾਮਿਲ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.