ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਬੱਕਰੀ ਦੀ ਕੱਢੀ ਧਾਰ

TeamGlobalPunjab
1 Min Read

ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਹਲਕਾ ਭਦੌੜ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਪੰਚਾਂ, ਸਰਪੰਚਾਂ ਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਜਦੋਂ CM ਚਰਨਜੀਤ ਸਿੰਘ ਚੰਨੀ ਤੋਂ ਸਵਾਲ ਕੀਤਾ ਗਿਆ ਕਿ ਸੂਬੇ ਵਿਚ ਕਿਸ ਦੀ ਸਰਕਾਰ ਬਣੇਗੀ, ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਈਵੀਐੱਮ ਮਸ਼ੀਨਾਂ ਖੁੱਲ੍ਹਣ ਤੋਂ ਬਾਅਦ ਹੀ ਨਤੀਜੇ ਸਾਹਮਣੇ ਆਉਣਗੇ।ਉਸ ਤੋਂ ਪਹਿਲਾਂ ਕੁਝ ਵੀ ਨਹੀਂ ਕਿਹਾ ਜਾ ਸਕਦਾ।

ਇਸ ਮੌਕੇ ਪਿੰਡ ਬੱਲ੍ਹੋਂ ਵਿੱਚ ਚਰਨਜੀਤ ਸਿੰਘ ਚੰਨੀ ਆਜੜੀ ਨੂੰ ਮਿਲੇ। ਉਹ ਬੱਕਰੀਆਂ ਚਰਾ ਰਿਹਾ ਸੀ, ਜਿਸ ਨੂੰ ਦੇਖ ਮੁੱਖ ਮੰਤਰੀ ਦਾ ਕਾਫ਼ਲਾ ਰੁਕ ਗਿਆ। ਫ਼ਿਰ ਮੁੱਖ ਮੰਤਰੀ ਨੇ ਬੋਤਲ ਲੈ ਕੇ ਬੱਕਰੀ ਦੀ ਧਾਰ ਕੱਢੀ।ਚੰਨੀ ਨੇ ਕਿਹਾ ਕਿ -ਮੈਂ ਬੜੀਆਂ ਧਾਰਾਂ ਕੱਢੀਆਂ ਨੇ, ਮੈਂ ਦੋਵਾਂ ਹੱਥਾਂ ਨਾਲ ਵੀ ਚੋ ਸਕਦਾ ਹਾਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment