ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਤੇ ਚੰਨੀ ਦੇ ਗੰਨਮੈਨਾਂ ਦਾ ਪੈ ਗਿਆ ਰੌਲਾ, ਮੁੱਖ ਮੰਤਰੀ ਨੇ ਖੁਦ ਮੰਗੀ ਮੁਆਫੀ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਅੱਜ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗੰਨਮੈਨਾਂ ਨੇ ਕਿਸਾਨ ਆਗੂਆਂ ਨਾਲ ਖਿੱਚ ਧੂਹ ਕਰ ਦਿੱਤੀ। 32 ਕਿਸਾਨ ਜਥੇਬੰਦੀਆਂ ਦੇ ਆਗੂ ਜਦੋਂ ਪੰਜਾਬ ਭਵਨ ਵਿੱਚ ਕਿਸਾਨ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਨ ਜਾ ਰਹੇ ਸਨ ਤਾਂ ਉਸ ਵੇਲੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ।

ਦੱਸਿਆ ਜਾ ਰਿਹਾ ਹੈ ਕਿ ਗੰਨਮੈਨਾਂ ਨੇ ਕੁਝ ਆਗੂਆਂ ਨਾਲ ਮਾੜਾ ਵਤੀਰਾ ਅਪਣਾਇਆ ਜਿਸ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਕਿਸਾਨ ਅੜ ਗਏ ਕਿ ਚਰਨਜੀਤ ਸਿੰਘ ਚੰਨੀ ਇਸ ਮਾੜੇ ਵਤੀਰੇ ਬਾਰੇ ਮੁਆਫੀ ਮੰਗਣ। ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਖੁਦ ਮੁਆਫੀ ਮੰਗ ਲਈ ਪਰ ਕਿਸਾਨ ਫਿਰ ਵੀ ਅੜੇ ਰਹੇ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨਾਂ ਨਾਲ ਖੁਦ ਬਾਹਰ ਆਕੇ ਗੱਲ ਕੀਤੀ ਉਸ ਤੋਂ ਬਾਅਦ ਮਾਹੌਲ ਸ਼ਾਂਤ ਹੋਇਆ। ਫਿਰ ਜਾ ਕੇ ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਵਿਚਕਾਰ ਮੀਟਿੰਗ ਸ਼ੁਰੂ ਹੋਈ।

ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਜਾਵੇ, ਦਿੱਲੀ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ, ਗੁਲਾਬੀ ਸੁੰਡੀ ਅਤੇ ਗੜੇਮਾਰੀ ਕਾਰਨ ਖਰਾਬ ਹੋਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਗੰਨੇ ਦੀ ਅਦਾਇਗੀ ਦਾ ਪ੍ਰਬੰਧ ਕੀਤਾ ਜਾਵੇ।

- Advertisement -

Share this Article
Leave a comment