ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਕੀਤੇ ਜਾਰੀ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਅਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਬਖਸ਼ਿਆ ਨਹੀਂ ਜਾਵੇਗਾ।’

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment