ਪ੍ਰਕਾਸ਼ ਸਿੰਘ ਬਾਦਲ ਨੇ ਸਾਂਝਾ ਕੀਤਾ ਆਪਣਾ ਸਿਆਸੀ ਤਜਰਬਾ, ਦੱਸਿਆ ਇਸ ਵਾਰ ਕਿਸਦੀ ਬਣੇਗੀ ਸਰਕਾਰ

TeamGlobalPunjab
2 Min Read

ਲੰਬੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ ਤਾਂ ਇਸ ਦੌਰਾਨ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੀ ਵੱਡਾ ਦਾਅਵਾ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਆਪਣਾ ਤਜਰਬਾ ਸਾਂਝਾ ਕੀਤਾ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੇਰੇ ਤਜਰਬੇ ਮੁਤਾਬਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਆਪਣੇ ਜੱਦੀ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਪੰਜਾਬ ਦੀ ਅਹਿਮ ਮੰਨੀ ਜਾਂਦੀ ਸੀਟ ਵਿਧਾਨ ਸਭਾ ਹਲਕਾ ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਗਾਤਾਰ ਪੰਜ ਵਾਰ ਜਿੱਤੇ ਹਨ। ਇੱਕ ਵਾਰ ਮੁੜ ਕੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਅਤੇ ਅੱਖ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ ਹੈ।

ਦੇਖਿਆ ਜਾਵੇ ਤਾਂ ਪ੍ਰਕਾਸ਼ ਸਿੰਘ ਬਾਦਲ ਸ਼ੁਰੂ ਤੋਂ ਹੀ ਆਪਣੇ ਹਲਕੇ ਵਿੱਚ ਲਗਾਤਾਰ ਸਰਗਰਮ ਸਨ, ਜਦੋਂ ਚੋਣ ਜ਼ਾਬਤਾ ਲੱਗਣਾ ਸੀ ਤਾਂ ਉਸ ਤੋਂ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕੇ ਦੇ 71 ਪਿੰਡਾਂ ਦਾ ਦੌਰਾ ਮੁਕੰਮਲ ਕਰ ਲਿਆ ਸੀ। ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment