ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਆਮ ਲੋਕਾਂ ਲਈ ਬੰਦ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਆਮ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਆਦੇਸ਼ ਵਿਭਾਗ ਦੇ ਪ੍ਰਿੰਸੀਪਲ ਸੈਕਰੇਟਰੀ ਵਲੋਂ ਜਾਰੀ ਕੀਤੇ ਗਏ ਹਨ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਹਰ ਪ੍ਰਕਾਰ ਦੇ ਦਸਤਾਵੇਜ ਆਦਿ ਰਿਸੈਪਸ਼ਨ ਕਾਊਂਟਰ ‘ਤੇ ਹੀ ਦਿੱਤੇ ਜਾਣਗੇ ਕਿਸੇ ਨੂੰ ਵੀ ਵਿਭਾਗਾਂ ਦੀਆਂ ਸ਼ਾਖਾਵਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਸਕੱਤਰੇਤ ਦੇ ਕਈ ਮੁਲਾਜ਼ਮ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਚੰਡੀਗੜ੍ਹ ’ਚ ਤਾਇਨਾਤ ਇੱਕ ਸੀਨੀਅਰ ਆਈਏਐਸ ਅਧਿਕਾਰੀ ਵੀ ਬੀਮਾਰੀ ਦੀ ਲਪੇਟ ‘ਚ ਆ ਗਿਆ ਹੈ।

ਸੰਪਰਕ ’ਚ ਆਏ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਤੇ ਸਕੱਤਰੇਤ ‘ਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਹਦਾਇਆਂ ਵੀ ਦਿੱਤੀਆਂ ਗਈਆਂ ਹਨ।

- Advertisement -

Share this Article
Leave a comment