ਚੰਡੀਗੜ੍ਹ: ਪੰਜਾਬ ਸਰਕਾਰ ਨੇ ਆ ਰਹੇ ਤਿਉਹਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਹਨ। ਕੈਪਟਨ ਸਰਕਾਰ ਦੇ ਹੁਕਮਾਂ ਮੁਤਾਬਕ 14 ਨਵੰਬਰ ਯਾਨੀ ਦੀਵਾਲੀ ਨੂੰ ਰਾਤ 8 ਵਜੇ ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ। ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਿਰਫ਼ ਗ੍ਰੀਨ ਪਟਾਕੇ ਹੀ ਚਲਾਉਣ ਦੀ ਹਦਾਇਤ ਦਿੱਤੀ ਹੈ।
ਇਸ ਤੋਂ ਇਲਾਵਾ ਜ਼ਿਆਦਾ ਧੂੰਆਂ ਕਰਨ ਵਾਲੇ ਪਟਾਕਿਆਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਦੀਵਾਲੀ ਨੂੰ ਸਿਰਫ਼ 2 ਘੰਟੇ ਗ੍ਰੀਨ ਪਟਾਕੇ ਚਾਲਏ ਜਾ ਸਕਦੇ ਹਨ। ਕੈਪਟਨ ਸਰਕਾਰ ਨੇ ਇਹ ਫੈਸਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਲਿਆ ਹੈ।
ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਦੂਸ਼ਣ ਦੀ ਵੱਧ ਮਾਤਰਾ ਨੂੰ ਦੇਖਦੇ ਹੋਏ ਇੱਥੇ ਪਟਾਕੇ ਚਲਾਉਣ ‘ਤੇ ਪੂਰੀ ਤਰ੍ਹਾ ਨਾਲ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 30 ਨਵੰਬਰ ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ। ਇਸ ਤੋਂ ਇਲਾਵਾ ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਰਾਤ 11:50 ਵਜੇ ਤੋਂ ਅੱਧੀ ਰਾਤ 12:30 ਵਜੇ ਤਕ ਹੀ ਗ੍ਰੀਨ ਪਟਾਕੇ ਚਲਾਏ ਜਾ ਸਕਣਗੇ।