ਕੈਪਟਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਰੱਖਿਆ 10 ਲੱਖ ਡਾਲਰ ਦਾ ਇਨਾਮ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਮੁਹਾਲੀ ਵਿੱਚ ਪੋਸਟਰ ਲਗਾਏ ਗਏ ਹਨ ਅਤੇ ਲਿਖਿਆ ਹੋਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ 10 ਲੱਖ ਡਾਲਰ ਇਨਾਮ ਦਿੱਤਾ ਜਾਵੇਗਾ। ਇਹ ਪੋਸਟਰ ਮੁਹਾਲੀ ਦੇ ਸੈਕਟਰ 66/67 ਦੀਆਂ ਟ੍ਰੈਫਿਕ ਲਾਈਟਾਂ ਨੇੜ੍ਹੇ ਗਾਈਡ ਮੈਪ ‘ਤੇ ਲਗਾਏ ਹੋਏ ਸਨ।

ਪੋਸਟਰ ਦੇਖੇ ਜਾਣ ਤੋਂ ਬਾਅਦ ਮੁਹਾਲੀ ਪੁਲਿਸ ਹਰਕਤ ‘ਚ ਆਈ ਅਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ। ਇਸ ਤੋਂ ਇਲਾਵਾ ਪੁਲਿਸ ਵੱਲੋਂ ਪੋਸਟਰ ਲਗਾਉਣ ਵਾਲਿਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ ਅਤੇ ਨੇੜ੍ਹੇ ਲੱਗੇ ਹੋਏ ਸੀਸੀਟੀਵੀ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਮੋਹਾਲੀ ਦੇ ਫੇਜ਼ 11 ਥਾਣੇ ਵਿੱਚ ਆਈਪੀਸੀ ਦੀ ਧਾਰਾ 504, 506, 120B, 34 ਅਤੇ ਪੰਜਾਬ ਪ੍ਰੋਟੈਕਸ਼ਨ ਆਫ ਡਿਫੇਸਮੈਂਟ ਆਫ ਪ੍ਰਾਪਰਟੀ ਆਰਡੀਨੈਂਸ ਐਕਟ ਦੀ ਧਾਰਾ 3, 4 ਅਤੇ 5 ਤਹਿਤ ਕੇਸ ਦਰਜ ਕਰ ਲਿਆ ਹੈ।

Share this Article
Leave a comment