ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਖੇ ਲਹਿਰਾਇਆ ਤਿਰੰਗਾ

TeamGlobalPunjab
1 Min Read

ਚੰਡੀਗੜ੍ਹ: ਪੂਰੇ ਭਾਰਤ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੰਤਰੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਰਾਸ਼ਟਰੀ ਤਿਰੰਗਾ ਲਹਿਰਾ ਰਹੇ ਹਨ। ਇਸ ਮੌਕੇ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਤਾ ਗਏ ਹਨ। ਮੋਹਾਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੰਡਾ ਲਹਿਰਾ ਕੇ ਪਰੇਡ ਨੂੰ ਸਲਾਮੀ ਦਿੱਤੀ ਜਦਕਿ ਗੁਰਦਾਸਪੁਰ ਵਿੱਚ ਰਾਜਪਾਲ ਬੀਪੀ ਸਿੰਘ ਬਦਨੌਰ ਨੇ ਤਿਰੰਗਾ ਲਹਿਰਾਇਆ।

- Advertisement -

ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਦੀਆਂ ਲੋਕਾਂ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰਤਾਰਪੁਰ ਲਾਂਘਾ ਖੁੱਲ੍ਹਿਆ, ਜਿਸ ਕਾਰਨ ਹਜ਼ਾਰਾਂ ਲੋਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼, ਖ਼ਾਸ ਕਰ ਕੇ ਪੰਜਾਬ ਦੇ ਉਨ੍ਹਾਂ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਦਾ ਵੇਲਾ ਹੈ, ਜਿਨ੍ਹਾਂ ਦੀਆਂ ਸ਼ਹਾਦਤਾਂ ਤੇ ਬਹਾਦਰੀਆਂ ਸਦਕਾ ਅੱਜ ਅਸੀਂ ਆਜ਼ਾ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ।

ਉੱਥੇ ਹੀ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਿਲਾ ਪੱਧਰ ਗਣਤੰਤਰ ਦਿਵਸ ਪ੍ਰੋਗਰਾਮ ਵਿੱਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਰੇਡ ਨੂੰ ਸਲਾਮੀ ਦੇ ਕੇ ਤਰੰਗਾ ਲਹਿਰਾਇਆ। ਲੁਧਿਆਣਾ ਵਿੱਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਤਿਰੰਗਾ ਲਹਿਰਾਇਆ। ਪਟਿਆਲਾ ਵਿੱਚ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਫਤਹਿ ਇੰਦਰ ਸਿੰਗਲਾ ਨੇ ਪਰੇਡ ਨੂੰ ਸਲਾਮੀ ਦਿੱਤੀ ਅਤੇ ਤਰੰਗਾ ਲਹਿਰਾਇਆ।

- Advertisement -
Share this Article
Leave a comment