ਕੈਪਟਨ ਵੱਲੋਂ ਪੰਜਾਬ ‘ਚ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ‘ਚ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਮੇਂ ਕੁੱਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਆਯੋਜਿਤ ਕੀਤੀਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ ਜਾਰੀ ਰਹਿਣਗੀਆਂ।

ਆਪਣੇ ਹਫਤਾਵਾਰੀ #AskCaptain ਫੇਸਬੁੱਕ ਲਾਈਵ ਸੈਸ਼ਨ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੇ ਅਧਾਰ ਤੇ ਪ੍ਰਮੋਟ ਕੀਤਾ ਜਾਵੇਗਾ।

“ਹਾਲਾਂਕਿ, ਜਿਹੜੇ ਵਿਦਿਆਰਥੀ ਆਪਣੀ ਮਾਰਕਿੰਗ ਵਿਚ ਸੁਧਾਰ ਲਿਆਉਣਾ ਚਾਹੁੰਦੇ ਹਨ ਉਨ੍ਹਾਂ ਕੋਲ ਕੋਵਿਡ ਸੰਕਟ ਖਤਮ ਹੋਣ ਤੋਂ ਬਾਅਦ ਪ੍ਰੀਖਿਆ ਦੇਣ ਦਾ ਵਿਕਲਪ ਹੋਵੇਗਾ। ਯੂਨੀਵਰਸਿਟੀ ਅਤੇ ਕਾਲਜ ਇਸ ਫੈਸਲੇ ਨੂੰ ਲਾਗੂ ਕਰਨ ਲਈ ਰੂਪ ਰੇਖਾ ਤਿਆਰ ਕਰਨ ਦੀ ਤਿਆਰੀ ਵਿਚ ਹਨ, ”ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦਿਨਾਂ ਵਿਚ ਹੀ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇਗਾ।

Share this Article
Leave a comment