ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤ ਪਾਇਆ ਗਿਆ ਸੀ।
ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।
We unfortunately lost Hav (GNR) Amritpaul Singh of 31 FD Regiment on 8th May while on a patrol in Arunachal Pradesh. My condolences to the bereaved family. We will provide his family with ex-gratia of Rs. 50 lakh & a job to next of kin. Jai Hind! 🇮🇳 pic.twitter.com/FAd04u3iMK
— Capt.Amarinder Singh (@capt_amarinder) May 10, 2021
ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਦੀ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ।
ਸ਼ਹੀਦ ਦੀ ਮ੍ਰਿਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।