ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।
ਦੱਸਣਯੋਗ ਹੈ ਕਿ ‘ਉਡਣਾ ਸਿੱਖ’ ਮਿਲਖਾ ਸਿੰਘ ਬੀਤੀ ਦੇਰ ਰਾਤ ਪੀ.ਜੀ.ਆਈ. ਵਿਖੇ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਚੱਲ ਵਸੇ।
Have directed that Late Milkha Singh Ji will be given a State Funeral by our Government. Also Punjab will observe one day of State mourning as a mark of respect to the departed legend. pic.twitter.com/V5ewngTO0j
— Capt.Amarinder Singh (@capt_amarinder) June 19, 2021
- Advertisement -
ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।