ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਰੋਸ ਦਰਸ਼ਨ ਕੀਤਾ ਜਾ ਰਿਹਾ ਹੈ ਪੂਰੇ ਪੰਜਾਬ ਨੂੰ ਬੰਦ ਕੀਤਾ ਗਿਆ ਹੈ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇੱਕ ਅਪੀਲ ਕੀਤੀ ਹੈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ।
ਦੱਸਦੇ ਕਿ ਅੱਜ ਇਕੱਤੀ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀਬਾੜੀ ਬਿੱਲਾਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਸਮਰਥਨ ਨੂੰ ਬੀਜੇਪੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੀ ਸਿਆਸੀ ਅਤੇ ਗੈਰ ਸਿਆਸੀ ਪਾਰਟੀਆਂ ਨੇ ਸਮਰਥਨ ਦਿੱਤਾ ਹੈ।