ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ।
ਜਾਣਕਾਰੀ ਮੁਤਾਬਕ ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਤੇ 3 ਲੱਖ ਕਰੋੜ ਦਾ ਕਰਜ਼ਾ ਹੈ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲ ਵਿੱਚ 50 – 50 ਹਜ਼ਾਰ ਕਰੋੜ ਦੇ ਸਪੈਸ਼ਲ ਪੈਕੇਜ ਦੀ ਮੰਗ ਵੀ ਕੀਤੀ। ਮਾਨ ਨੇ ਕਿਹਾ ਕਿ ਜੇਕਰ ਘੱਟੋਂ-ਘੱਟ 2 ਸਾਲ ਲਈ ਸਾਨੂੰ ਸਪੈਸ਼ਲ ਪੈਕੇਜ ਮਿਲ ਜਾਵੇਗਾ ਤਾਂ ਉਦੋਂ ਤੱਕ ਅਸੀ ਆਪਣੀ ਵਿੱਤੀ ਹਾਲਤ ਨੂੰ ਸੰਭਾਲ ਲਵਾਂਗੇ।
ਇਸ ਤੋਂ ਇਲਾਵਾ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ।
Punjab CM Shri @BhagwantMann met PM @narendramodi. @CMOPb pic.twitter.com/ai61jSKje2
— PMO India (@PMOIndia) March 24, 2022
ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ 16 ਮਾਰਚ ਨੂੰ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.