ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਹੋਇਆ ਸੀ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚੀ ਸਿਹਤਮੰਦ ਹਨ।
ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜੁਲਾਈ 2022 ਵਿੱਚ, ਸੀਐਮ ਭਗਵੰਤ ਮਾਨ ਨੇ ਦੂਜੀ ਵਾਰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ।
ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..
— Bhagwant Mann (@BhagwantMann) March 28, 2024
Blessed with baby Girl.. pic.twitter.com/adzmlIxEbb
— Bhagwant Mann (@BhagwantMann) March 28, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।