ਨਵੀਂ ਦਿੱਲੀ : ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੀਤੀ ਦੇਰ ਰਾਤ ਰਾਹੁਲ ਗਾਂਧੀ ਅਤੇ ਹੋਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਚੰਨੀ ਅੱਜ ਸਵੇਰੇ ਤੜਕਸਾਰ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋ ਗਏ ਸਨ। ਰਿਪੋਰਟਾਂ ਮੁਤਾਬਕ ਇਸ ਮੀਟਿੰਗ ਵਿੱਚ ਪੰਜਾਬ ਦੇ ਨਵੇਂ ਮੰਤਰੀਆਂ ਦੇ ਨਾਮ ਲਗਭਗ ਤੈਅ ਹੋ ਚੁੱਕੇ ਹਨ ਤੇ ਅੱਜ ਕਿਸੇ ਵੀ ਵੇਲੇ ਇਸ ਦਾ ਖੁਲਾਸਾ ਹੋ ਸਕਦਾ ਹੈ।
ਰਾਹੁਲ ਗਾਂਧੀ ਤੇ ਚੰਨੀ ਵਿਚਾਲੇ ਦੇਰ ਰਾਤ 1.30 ਵਜੇ ਪਾਰਟੀ ਲੀਡਰਸ਼ਿਪ ਨਾਲ ਮੀਟਿੰਗ ਚਲਦੀ ਰਹੀ ਤੇ ਕਰੀਬ 2 ਵਜੇ ਪੰਜਾਬ ਭਵਨ ਪਹੁੰਚੇ ਤੇ ਇਸ ਦੌਰਾਨ ਉਨ੍ਹਾਂ ਨੇ ਮੀਡਿਆ ਕਰਮੀਆਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤੀ। ਇਸ ਤੋਂ ਬਾਅਦ ਤੜਕਸਾਰ 4.00 ਵਜੇ ਉਹ ਪੰਜਾਬ ਲਈ ਰਵਾਨਾ ਹੋ ਗਏ।
ਰਾਹੁਲ ਗਾਂਧੀ ਦੀ ਮੁੱਖ ਮੰਤਰੀ ਚਰਨਜੀਤ ਸਿੰਘੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਵਿੱਚ ਰਾਜ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੇਸੀ ਵੇਣੂਗੋਪਾਲ, ਹਰੀਸ਼ ਰਾਵਤ ਅਤੇ ਹੋਰ ਆਗੂ ਹਾਜ਼ਰ ਸਨ।