ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ, ਇਸ ਤੋਂ ਬਾਅਦ ਹੋਰ ਲੋਕ ਵੀ ਉਨ੍ਹਾਂ ਨੂੰ ਵਧਾਈ ਦੇਣ ਲੱਗੇ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਟਵਿੱਟਰ ‘ਤੇ ਸਪੱਸ਼ਟ ਕਰਨਾ ਪਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਨਹੀਂ ਹੈ।
ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਸਾਫ ਕੀਤਾ ਕਿ, ‘ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਹਾਲਾਂਕਿ ਮੇਰਾ ਜਨਮ ਦਿਨ ਨਹੀਂ ਸੀ। ਤੁਹਾਡੇ ਆਸ਼ੀਰਵਾਦ ਮੇਰੇ ਜੀਵਨ ਵਿਚ ਬਹੁਤ ਮਹੱਤਵ ਰੱਖਦੇ ਹਨ ਅਤੇ ਮੈਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਰਹੋ। ਮੇਰੇ ‘ਤੇ ਬਰਸਾਏ ਗਏ ਪਿਆਰ ਲਈ ਮੈਂ ਤਹਿ ਦਿਲੋਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।’
Grateful for all the wishes pouring in for me today, however today is not my birthday. Your blessings holds utmost importance in my life and motivates me to work harder. I wholeheartedly thank everyone for the love showered on me.
Regards.
— Charanjit S Channi (@CHARANJITCHANNI) March 1, 2022
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
On his birthday, best wishes to Punjab CM Shri @CHARANJITCHANNI Ji. Praying for his good health and long life.
— Narendra Modi (@narendramodi) March 1, 2022
Birthday greetings to Bihar CM Shri @NitishKumar Ji. Praying for his good health and long life.
— Narendra Modi (@narendramodi) March 1, 2022
Best wishes to Tamil Nadu CM Thiru @mkstalin Ji on his birthday. I pray for his long and healthy life.
— Narendra Modi (@narendramodi) March 1, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.