ਪੰਜਾਬ ਦੇ ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਕੀਤਾ ਨਾਮਨਜ਼ੂਰ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਮਰਪ੍ਰੀਤ ਸਿੰਘ (ਏਪੀਐਸ) ਦਿਓਲ ਦੇ ਅਸਤੀਫੇ ਨੂੰ ਨਕਾਰ ਦਿੱਤਾ ਹੈ। ਦੂਜੇ ਪਾਸੇ ਦੇਰ ਸ਼ਾਮ ਨੂੰ ਦਿਓਲ ਨੇ ਵੀ ਅਸਤੀਫੇ ਦੀ ਗੱਲ ਨੂੰ ਰੱਦ ਕਰ ਦਿੱਤਾ ।

ਦਿਓਲ ਨੇ ਸੋਮਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਮਲਿਆਂ ਤੋਂ ਬਾਅਦ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਸਿੱਧੂ ਚਾਹੁੰਦੇ ਹਨ ਕਿ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲੇ ਵਿੱਚ ਦੋਸ਼ੀ ਦੋ ਪੁਲਿਸ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਲਈ ਦਿਓਲ ਨੂੰ ਹਟਾਇਆ ਜਾਵੇ।

ਐਡਵੋਕੇਟ ਜਨਰਲ ਨੂੰ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਿਯੁਕਤ ਕੀਤਾ ਸੀ, ਜੋ ਕਿ ਨਿਯੁਕਤੀ ਉਸ ਸਮੇਂ ਤੋਂ ਹੀ ਵਿਵਾਦਾਂ ਵਿੱਚ ਘਿਰ ਗਈ ਸੀ।  ਦਿਓਲ ਨੇ ਹੀ ਬੇਅਦਬੀ ਮਾਮਲੇ ਵਿਰੁੱਧ ਅਦਾਲਤ ਵਿੱਚ ਪੈਰਵੀ ਕੀਤੀ ਸੀ। ਇਸ ਦੇ ਨਾਲ ਹੀ ਉਹ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਵੀ ਰਹਿ ਚੁੱਕੇ ਸਨ। ਏਪੀਐਸ ਦਿਓਲ ਦੀ ਨਿਯੁਕਤੀ ਕਾਰਨ ਹੀ ਪੰਜਾਬ ਕਾਂਗਰਸ ਵਿੱਚ ਸੰਕਟ ਉਭਰ ਕੇ ਸਾਹਮਣੇ ਆਇਆ ਸੀ, ਜਦੋਂ ਨਵਜੋਤ ਸਿੰਘ ਸਿੱਧੂ (ਨੇ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ  ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Share this Article
Leave a comment