ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

TeamGlobalPunjab
1 Min Read

ਚੰਡੀਗੜ੍ਹ: ਬਜ਼ੁਰਗ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ (90), ਜਿਨ੍ਹਾਂ ਸੰਖੇਪ ਬਿਮਾਰੀ ਮਗਰੋਂ ਪੀ.ਜੀ.ਆਈ. ਵਿੱਚ ਆਖਰੀ ਸਾਹ ਲਿਆ, ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ।

ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਵਾਰ ਵਿਧਾਇਕ ਅਤੇ ਰਾਹਤ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਰਹੇ ਪੰਡਤ ਬਾਲ ਮੁਕੰਦ ਸ਼ਰਮਾ ਨੇ ਸਰਹੱਦੀ ਇਲਾਕੇ ਖ਼ਾਸ ਤੌਰ ਉਤੇ ਆਪਣੇ ਹਲਕੇ ਫਿ਼ਰੋਜ਼ਪੁਰ ਦੇ ਸਮੁੱਚੇ ਵਿਕਾਸ ਲਈ ਅਣਥੱਕ ਕੰਮ ਕੀਤਾ। ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਲਾਮਿਸਾਲ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪੰਡਤ ਜੀ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Share This Article
Leave a Comment