ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਮਰ ਉਜਾਲਾ ਦੇ ਰੈਜੀਡੈਂਟ ਐਡੀਟਰ ਸੰਜੇ ਪਾਂਡੇ ਦੇ ਮਾਤਾ ਉਮਾ ਦੇਵੀ ਪਾਂਡੇ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਪਾਂਡੇ ਜੋ 82 ਵਰ੍ਹਿਆਂ ਦੇ ਸਨ, ਦਾ ਬੀਤੀ ਰਾਤ ਉਨ੍ਹਾਂ ਦੇ ਜੱਦੀ ਸਥਾਨ ਰੇਵਾ (ਮੱਧ ਪ੍ਰਦੇਸ਼) ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਦੋ ਪੁੱਤਰ ਤੇ ਦੋ ਬੇਟੀਆਂ ਛੱਡ ਗਏ।
ਦੁਖਾਂਤਵੱਸ ਸੰਜੇ ਪਾਂਡੇ ਦੇ ਪਿਤਾ ਮਹੇਂਦਰਾ ਨਾਥ ਪਾਂਡੇ ਦਾ ਵੀ ਬੀਤੀ 7 ਮਈ ਨੂੰ ਨੋਇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਹ 87 ਵਰ੍ਹਿਆਂ ਦੇ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਆਪ ਜੀ ਦੇ ਮਾਤਾ-ਪਿਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜੋ ਕਿ ਅਸਹਿ ਦੁੱਖ ਹੈ।”
Chief Minister @Capt_Amarinder Singh condoled the sad demise of Smt. Uma Devi Pandey (82), the mother of Amar Ujala Resident Editor Sanjay Pandey, who passed away at her native place Rewa in Madhya Pradesh last night after a brief illness.
— CMO Punjab (@CMOPb) May 27, 2021
ਕੈਪਟਨ ਅਮਰਿੰਦਰ ਸਿੰਘ ਨੇ ਪਾਂਡੇ ਪਰਿਵਾਰ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀਆਂ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੰਜੇ ਪਾਂਡੇ ਦਾ ਮਾਤਾ-ਪਿਤਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਉਂਦਿਆਂ ਇਸ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ।