ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ ‘ਤੇ ਚਾਨਣ ਦੀ ਜਿੱਤ, ਬੁਰਾਈ ‘ਤੇ ਚੰਗਿਆਈ ਅਤੇ ਨਿਰਾਸ਼ਾ ‘ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ | ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ ਅਤੇ ਨਾਲ ਹੀ ਭਾਈਚਾਰਕ ਸਾਂਝ, ਅਮਨ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।
ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
— Bhagwant Mann (@BhagwantMann) October 30, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।