ਮੁੱਖ ਮੰਤਰੀ ਚੰਨੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

TeamGlobalPunjab
1 Min Read

ਚੰਡੀਗੜ੍ਹ : ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ ‘ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ।

 

- Advertisement -

  ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।

 

- Advertisement -
Share this Article
Leave a comment