ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸੌਂਪੇ 1-1 ਕਰੋੜ ਦੇ ਚੈੱਕ

Prabhjot Kaur
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦਾਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਭੇਂਟ ਕੀਤੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਜਵਾਨ ਮਨਦੀਪ ਸਿੰਘ ਦੇ ਪਰਿਵਾਰ ਨੂੰ ਮਿਲਕੇ ਦੁੱਖ ਸਾਂਝਾ ਕੀਤਾ ਤੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਲਈ 1 ਕਰੋੜ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਸ਼ਹੀਦ ਜਵਾਨ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਤੇ ਹੁਣ ਪਰਿਵਾਰ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਨਿਭਾਏਗੀ।

ਇਸੇ ਤਰ੍ਹਾਂ ਸੀਐਮ ਨੇ ਸ਼ਹੀਦ ਜਵਾਨ ਸੇਵਕ ਸਿੰਘ, ਮੋਗਾ ਜ਼ਿਲ੍ਹੇ ਦੇ ਜਵਾਨ ਕੁਲਵੰਤ ਸਿੰਘ ਤੇ ਬਟਾਲਾ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਜੀ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਵੰਡਾਇਆ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਪੰਜਾਬ ਤੇ ਦੇਸ਼ ਦਾ ਮਾਣ ਨੇ।

Share this Article
Leave a comment