ਮੁੱਖ ਮੰਤਰੀ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ

TeamGlobalPunjab
1 Min Read

ਚੰਡੀਗੜ੍ਹ: 26 ਜਨਵਰੀ ਨੂੰ ਪੂਰੇ ਦੇਸ਼ ਭਰ ’ਚ ਹਰ ਸਾਲ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ‘ਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦਾ ਜਸ਼ਨ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਦੇ ਲੋਕ ਆਪਣੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰਦੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਵੱਖ-ਵੱਖ ਮੰਤਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਹਨ।

ਇਸੇ ਤਹਿਤ ਅੱਜ ਜਲੰਧਰ ’ਚ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ।

- Advertisement -

ਇਸ ਸਾਲ ਗਣਤੰਤਰ ਦਿਵਸ ਦਾ ਪ੍ਰੋਗਰਾਮ ਕੋਰੋਨਾ ਮਹਾਮਾਰੀ ਕਾਰਨ ਲਾਗੂ ਹਦਾਇਤਾਂ ਨੂੰ ਧਿਆਨ ਚ ਰੱਖਦਿਆਂ ਬਹੁਤ ਸਾਦੇ ਢੰਗ ਨਾਲ ਮਨਾਇਆ ਗਿਆ ਹੈ।

Share this Article
Leave a comment