ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਾਸੀਆਂ ਨੂੰ ਸੌਗਾਤ

ਸੰਗਰੂਰ: ਸੰਗਰੂਰ ਦੌਰੇ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਇਸ ਤੋਂ ਬਾਅਦ ਉਨ੍ਹਾਂ ਨੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੈਡੀਕਲ ਕਾਲਜ 345 ਕਰੋੜ ਰੁਪਏ ਦਾ ਪ੍ਰੋਜੈਕਟ ਹੈ। ਇਸ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ 31 ਮਾਰਚ 2023 ਤੱਕ ਇਹ ਮੈਡੀਕਲ ਕਾਲਜ ਬਣ ਕੇ ਤਿਆਰ ਹੋ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਪ੍ਰੈਲ ਦੇ ਪਹਿਲੇ ਹਫਤੇ 75 ਐੱਮ.ਬੀ.ਬੀ.ਐੱਸ. ਦੀਆਂ ਸੀਟਾਂ ਨਾਲ ਸ਼ੁਰੂ ਹੋ ਜਾਵੇਗਾ।

ਇਸ ਦੇ ਨਾਲ ਹੀ ਸਪੋਰਟਸ ਕੰਪਲੈਕਸ ਅਤੇ ਹਸਪਤਾਲ ਵੀ ਨਾਲ ਹੀ ਬਣੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵੇਲੇ ਅਸੀਂ ਆਕਸੀਜਨ ਦੀ ਕਮੀ ਨਾਲ ਜੂਝਦੇ ਰਹੇ। ਆਕਸੀਜਨ ਲੱਭਦੇ ਫਿਰਦੇ ਸੀ। ਜਿਹੜੇ ਆਕਸੀਜਨ ਸਾਨੂੰ ਦਿੰਦੇ ਹਨ ਜੇਕਰ ਅਸੀਂ ਉਨ੍ਹਾਂ ਨੂੰ ਲਾ ਦਈਏ ਤਾਂ ਸਾਨੂੰ ਸਿੰਲਡਰਾ ਦੀ ਲੋੜ ਨਹੀਂ ਪਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਇਨਸਾਫ਼ ਮੰਗਣ ਲਈ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ …

Leave a Reply

Your email address will not be published.