ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਦਿੱਤੀਆਂ ਸ਼ੁੱਭ ਕਾਮਨਾਵਾਂ
ਮੁੱਖ ਮੰਤਰੀ ਵਲੋਂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੀ ਵਿੱਤ ਮੰਤਰੀ ਨੇ ਕੀਤੀ ਸ਼ਲਾਘਾ
ਬਠਿੰਡਾ / ਚੰਡੀਗੜ੍ਹ : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।
Dedicated Shaheed Sepoy Sandeep Singh memorial chowk and felt blessed to meet the parents of the martyr. Also kickstarted development projects of 60 crore rupees in Bathinda which includes Bathinda Canal project and an auditorium in the memory of Balwant Gargi Ji. pic.twitter.com/n53JwHX4xf
— Charanjit Singh Channi (@CHARANJITCHANNI) October 15, 2021
ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।
ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਿਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸੀ.ਐਮ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।
The chowk in Parasram Nagar, Bathinda has been built in the memory of martyred soldier Sandeep Singh who gave supreme sacrifice for the country at Sunarkot in J&K.
https://t.co/7poLyZx6aB
— Charanjit Singh Channi (@CHARANJITCHANNI) October 15, 2021
ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।
ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ।
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ਼੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚਿਰੰਜੀ ਲਾਲ ਗਰਗ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ, ਬਠਿੰਡਾ ਦੀ ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਵੀ ਹਾਜ਼ਰ ਸਨ।