ਚੰਡੀਗੜ੍ਹ (ਦਰਸ਼ਨ ਸਿੰਘ ਸਿੱਧੂ): ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੇ ਮੀਂਹ ਕਾਰਨ ਸੂਬੇ ਵਿਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਅਫਸਰ ਗਿਰਦਾਵਰੀ ਕਰਨ ਆਵੇਗਾ, ਉਹ ਕਿਸੇ ਖਾਸ ਬੰਦੇ ਦੇ ਘਰ ਬੈਠ ਕੇ ਨਹੀਂ ਲਿਖੇਗਾ। ਗਿਰਦਾਵਰੀ ਸਾਰੇ ਪਿੰਡ ਦੇ ਸਾਹਮਣੇ ਹੋਵੇਗੀ, ਸਾਰਿਆਂ ਸਾਹਮਣੇ ਪੜ੍ਹ ਕੇ ਸੁਣਾਈ ਜਾਵੇਗੀ। ਫਿਰ ਪਿੰਡ ਵਾਲਿਆਂ ਦੇ ਦਸਤਖਤ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਮਾਮਲਿਆਂ ਵਿਚ ਇਸ ਤਰ੍ਹਾਂ ਹੁੰਦਾ ਹੈ ਕਿ ਪੈਸਾ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੇ ਖਾਤਿਆਂ ‘ਚ ਪਾ ਦਿੱਤਾ ਜਾਂਦਾ ਹੈ ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ, ਪੈਸਾ ਕਾਸ਼ਤਕਾਰ ਨੂੰ ਹੀ ਮਿਲੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਰਾਸ਼ੀ ਵਿਚ 25 ਫ਼ੀਸਦੀ ਵਾਧੇ ਦਾ ਐਲਾਨ ਵੀ ਕੀਤਾ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਵਿੱਚ ਤਿੰਨ ਹਜ਼ਾਰ ਰੁਪਏ ਦਾ ਹੋਰ ਯੋਗਦਾਨ ਪਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 75 ਤੋਂ 100 ਫ਼ੀਸਦੀ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 33 ਤੋਂ 75 ਫ਼ੀਸਦੀ ਨੁਕਸਾਨੀ ਫ਼ਸਲ ਲਈ 6,750 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 95,100 ਰੁਪਏ ਅਤੇ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਕੁਦਰਤ ਦੀ ਮਾਰ, ਸਰਕਾਰ ਤੁਹਾਡੇ ਨਾਲ… ਕਿਸਾਨ ਹੌਸਲਾ ਰੱਖਣ…ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ… Live https://t.co/DwduVkiKWk
— Bhagwant Mann (@BhagwantMann) March 27, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.