ਲੁਧਿਆਣਾ: ਪੰਜਾਬ ਦੀ ਮਾਣਯੋਗ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਸੀਐੱਮ ਭਗਵੰਤ ਮਾਨ 4 ਹਜ਼ਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਸੂਬੇ ਵਿੱਚ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਰਾਹੀਂ ਉਸ ਸਬੰਧੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਲਿਖਿਆ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਦੱਸਿਆ ਕਿ ‘ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ। ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ। ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ। ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ।
Today Hon’ble CM @BhagwantMann ji will hand over Joining letters to 4000 Master Cadre Teachers in a mega event in Ludhiana.
Till now our govt. has recruited more than 10,000 teachers and process for 6000 more is already going on. pic.twitter.com/pPn9fsNJ34
— Harjot Singh Bains (@harjotbains) January 5, 2023
ਜ਼ਿਕਰਯੋਗ ਹੈ ਕਿ ਸਿੱਖਿਆ ਮਹਿਕਮੇ ਵਿੱਚ ਮਾਸਟਰ ਕੇਡਰ ਦੀਆਂ 4 ਹਜ਼ਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਤਕ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ 25 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.