ਨਵੀਂ ਦਿੱਲੀ: ਦਿੱਲੀ ਦੇ ਸ਼ਰਾਬ ਘੁਟਾਲਾ ਮਾਮਲੇ ‘ਚ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਭਗਵੰਤ ਮਾਨ ਮਿਲਣ ਜਤਣਗੇ। ਉੱਥੇ ਹੀ ਬੀਤੇ ਦਿਨੀਂ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਅੱਜ ਦੁਪਹਿਰ 12 ਵਜੇ ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚਣਗੇ। ਇਹ ਦੂਜੀ ਵਾਰ ਹੈ ਜਦੋ ਭਗਵੰਤ ਮਾਨ ਤੇ ਕੇਜਰੀਵਾਲ ਮੁਲਾਕਾਤ ਕਰਨ ਜਾ ਰਹੇ ਹਨ।
ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਮਿਲ ਚੁੱਕੇ ਹਨ। ਉਦੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਉਹਨਾਂ ਦੇ ਨਾਲ ਸਨ। ਉਸ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐੱਮ ਮਾਨ ਨੇ ਦੱਸਿਆ ਕਿ ਦੋਵਾਂ ਵਿਚ ਸ਼ੀਸ਼ੇ ਦੀ ਦੀਵਾਰ ਲਗਾਈ ਗਈ ਸੀ।
ਭਗਵੰਤ ਮਾਲ ਨੇ ਕਿਹਾ ਸੀ ਕਿ ਉਹ ਕੇਜਰੀਵਾਲ ਦੀ ਜੇਲ੍ਹ ਵਿੱਚ ਹਾਲਤ ਦੇਖ ਭਾਵੁਕ ਵੀ ਹੋ ਗਏ ਸਨ ਤੇ ਕਿਹਾ ਸੀ ਕਿ ਕੇਜਰੀਵਾਲ ਨਾਲ ਅੱਤਵਾਦੀ ਵਰਗਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਸਿਰਫ ਇਹ ਹੈ ਕਿ ਉਨ੍ਹਾਂ ਜਨਤਾ ਨੂੰ ਮੁਫਤ ਬਿਜਲੀ ਅਤੇ ਮੁਹੱਲਾ ਕਲੀਨਿਕ ਮੁਹੱਈਆ ਕਰਵਾਏ। ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਤੁਸੀਂ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀਆਂ ਵਿੱਚੋਂ ਇੱਕ ਨੂੰ ਫੜ ਲਿਆ ਹੋਵੇ।
ਦਿੱਲੀ ਦੇ ਸ਼ਰਾਬ ਘੁਟਾਲਾ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ ਅਤੇ ਉਹਨਾਂ ਦੀ ਜੁਡੀਸ਼ੀਅਲ ਕਸਟਡੀ 7 ਮਈ ਤੱਕ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।