ਨਵੀਂ ਦਿੱਲੀ (ਦਵਿੰਦਰ ਸਿੰਘ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਖੇ ਮੈਰਾਥਨ ਮੀਟਿੰਗਾਂ ਕਰ ਰਹੇ ਹਨ। ਪੰਜਾਬ ਮੰਤਰੀ ਮੰਡਲ ਸਬੰਧੀ ਚਰਚਾ ਕਰਨ ਲਈ ਉਹ ਕਾਂਗਰਸ ਹਾਈਕਮਾਨ ਕੋਲ ਪਹੁੰਚੇ ਹੋਏ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਵੇਂ ਉੱਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਵੀ ਉਨ੍ਹਾਂ ਦੇ ਨਾਲ ਹਨ।
ਮੁੱਖ ਮੰਤਰੀ ਚੰਨੀ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਤੋਂ ਬਾਅਦ ਮੁੜ ਪੰਜਾਬ ਭਵਨ ਆਏ ਸਨ। ਹੁਣ ਪੰਜਾਬ ਭਵਨ ਤੋਂ ਇੱਕ ਵਾਰ ਮੁੜ ਮੁੱਖ ਮੰਤਰੀ ਦਾ ਕਾਫ਼ਲਾ ਕੇਸੀ ਵੈਣਗੋਪਾਲ ਦੇ ਘਰ ਨੂੰ ਵਧਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਹ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਨਗੇ।
ਦਿੱਲੀ ਵਿਖੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਕੋਈ ਵੀ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇ ਰਿਹਾ।