BIG NEWS : ਮੁੱਖ ਮੰਤਰੀ ਵਲੋਂ ਸੂਬੇ ‘ਚ ਹਾਈ ਅਲਰਟ ਦੇ ਨਿਰਦੇਸ਼ , ਅਜਨਾਲਾ ਤੇਲ ਟੈਂਕਰ ਧਮਾਕੇ ‘ਚ 4 ਹੋਰ ਮੁਲਜ਼ਮ ਗ੍ਰਿਫ਼ਤਾਰ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਆਈਈਡੀ ਟਿਫਿਨ ਬੰਬ ਨਾਲ ਤੇਲ ਦੇ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈ.ਐਸ.ਆਈ. ਸਮਰਥਤ ਅੱਤਵਾਦੀ ਮਾਡਿਊਲ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਰਾਜ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਪਿਛਲੇ 40 ਦਿਨਾਂ ਵਿੱਚ ਸੂਬੇ ਵਿੱਚ ਪਾਕਿਸਤਾਨੀ ਦਹਿਸ਼ਤਗਰਦੀ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਦਾ ਇਹ ਚੌਥਾ ਮਾਮਲਾ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦਗੀ ਕੀਤੀ ਗਈ ਹੈ (ਐਫਆਈਆਰ ਨੰ. 260 ਮਿਤੀ 11.8.2021, ਪੀਐਸ ਅਜਨਾਲਾ), ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।

https://twitter.com/PunjabGovtIndia/status/1438139691027423232?s=19

 

- Advertisement -

 

ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ, ਖਾਸ ਕਰਕੇ ਸਕੂਲ ਅਤੇ ਵਿਦਿਅਕ ਅਦਾਰੇ ਦੁਬਾਰਾ ਖੁੱਲ੍ਹਣ ਦੇ ਨਾਲ-ਨਾਲ ਤਿਉਹਾਰਾਂ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਰੁਝੇਵੇਂ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ-ਨਾਲ ਰਾਜ ਭਰ ਵਿੱਚ ਸੰਵੇਦਨਸ਼ੀਲ ਥਾਵਾਂ ਤੇ ਉੱਚ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਜਾਣ ।

Share this Article
Leave a comment