ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਅਪੀਲ, ਸੂਬੇ ਨੂੰ ਹੋਰ ਆਕਸੀਜਨ ਟੈਂਕਰ ਕਰਵਾਏ ਜਾਣ ਉਪਲਬਧ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਹੋਰ ਆਕਸੀਜਨ ਟੈਂਕਰ ਉਪਲਬਧ ਕਰਵਾਏ ਜਾਣ ਕਿਉਂਕਿ ਇਸ ਕੋਲ ਜੀਵਨ ਬਚਾਉਣ ਵਾਲੀ ਗੈਸ ਨੂੰ ਲਿਜਾਣ ਲਈ ਲੋੜੀਂਦੇ ਟੈਂਕਰ ਨਹੀਂ ਹਨ।

ਮੁੱਖ ਮੰਤਰੀ ਨੇ ਕੋਵਿਡ ਹਾਲਾਤ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਨੂੰ ਹੋਰ ਸੂਬਿਆਂ ਤੋਂ 195 ਮੀਟ੍ਰਿਕ ਟਨ ਆਕਸੀਜਨ ਅਲਾਟ ਹੋਈ ਹੈ, ਪਰ ਪਿਛਲੇ ਸੱਤ ਦਿਨਾਂ ਤੋਂ ਰੋਜ਼ਾਨਾ 110-120 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਹੀ ਕੀਤੀ ਜਾ ਰਹੀ ਹੈ, ਜੋ ਨਿਯਮਤ ਨਹੀਂ ਹੈ।  ਇਸ ਸਮੇਂ ਸੂਬੇ ਕੋਲ ਸਿਰਫ 15 ਟੈਂਕਰ ਹੀ ਉਪਲਬਧ ਹਨ ਅਤੇ ਦੋ ਹੋਰ ਆਉਣ ਦੀ ਸੰਭਾਵਨਾ ਹੈ। ਇਸ  ਦੌਰਾਨ ਆਕਸੀਜਨ ਸਹਾਇਤਾ ’ਤੇ ਮਰੀਜ਼ਾਂ ਦੀ ਗਿਣਤੀ 4000 ਤੋਂ ਵੱਧ ਕੇ 9000 ਦੇ ਕਰੀਬ ਹੋ ਗਈ ਹੈ। ਹਾਲਾਂਕਿ ਸੂਬਾ ਸਰਕਾਰ ਦੁਆਰਾ ਆਪਣੇ ਕੰਟਰੋਲ ਰੂਮਜ਼ ਰਾਹੀਂ ਸਪਲਾਈ ਦੀ ਨਿਗਰਾਨੀ ਕਰਨ ਤੇ ਉਨ੍ਹਾਂ ਨੂੰ ਸੁਚਾਰੂ ਬਣਾਉਣ ਦੇ ਕਦਮਾਂ ਨੇ ਚੀਜ਼ਾਂ ਨੂੰ ਸਥਿਰ ਰੱਖਣ ਵਿਚ ਮਦਦ ਕੀਤੀ ਹੈ ਪਰ ਸਥਿਤੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ 225 ਮੀਟ੍ਰਿਕ ਟਨ ਆਕਸੀਜਨ ਦੀ ਲੋੜ ਹੈ, ਜਦੋਂਕਿ ਔਸਤਨ ਲਗਪਗ 15-20 ਫ਼ੀਸਦੀ ਮੰਗ ਰੋਜ਼ਾਨਾ ਵਧ ਰਹੀ ਹੈ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ  ਦੱਸਿਆ ਕਿ ਰਾਜ ਵਿੱਚ ਟਰਾਂਸਪੋਰਟਰਾਂ ਕੋਲ ਉਪਲਬਧ ਟਰੱਕਾਂ ਦੀ ਘਾਟ ਤੋਂ ਇਲਾਵਾ, ਇੱਕ ਟੈਂਕਰ ਨੇ ਬੋਕਾਰੋ ਪਲਾਂਟ ਤੋਂ 90 ਮੀਟਰਕ ਟਨ ਕੋਟੇ ਦੀ ਅਲਾਟਮੈਂਟ ਲਿਆਉਣ ਵਿੱਚ ਲਗਭਗ ਚਾਰ ਤੋਂ ਪੰਜ ਦਿਨ ਲਏ ਹਨ ਜਿਸ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਜਦੋਂ ਤੱਕ ਰਾਜ ਨੂੰ ਵਧੇਰੇ ਟੈਂਕਰ ਨਹੀਂ ਮਿਲਦੇ, ਸਥਿਤੀ ਹੋਰ ਵਿਗੜ ਸਕਦੀ ਹੈ।

ਮੈਡੀਕਲ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਕਿਹਾ ਕਿ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸਰਕਾਰੀ ਹਸਪਤਾਲਾਂ ਵਿਚ ਹੋਰ ਆਕਸੀਜਨ ਸਿਲੰਡਰ ਦੀ ਵੀ ਲੋੜ ਹੈ।

- Advertisement -

Share this Article
Leave a comment