ਚੰਡੀਗੜ੍ਹ: ‘ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੇ ਹੱਕਾਂ ਨੂੰ ਲੈ ਕੇ ਇਕ ਹੋਰ ਚਾਲਾਕੀ ਭਰੀ ਚਾਲ ਚੱਲੀ ਜਾ ਰਹੀ ਹੈ, ਪਰ ਅਸੀਂ ਕਿਸੇ ਵੀ ਹਾਲਤ ਵਿੱਚ ਇਸਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।’
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਐਕਸ ਅਕਾਊਂਟ ਰਾਹੀਂ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਸਾਫ਼ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਹਰਿਆਣਾ ਨੂੰ ਹੋਰ ਪਾਣੀ ਦੇਵੇ, ਹਾਲਾਂਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਖ਼ਤਮ ਕਰ ਚੁੱਕਾ ਹੈ। ਇਹ ਵੰਡ ਹਰੇਕ ਸਾਲ 21 ਮਈ ਤੋਂ 21 ਮਈ ਤਕ ਦੇ ਅਧਾਰ ‘ਤੇ ਹੋਣੀ ਚਾਹੀਦੀ ਹੈ, ਪਰ ਪੁਰਾਣੀਆਂ ਸਰਕਾਰਾਂ ਕੈਪਟਨ ਤੇ ਬਾਦਲ ਦੀ ਕਾਲ ਵਿੱਚ ਕਦੇ ਵੀ ਇੰਨਾ ਵਿਸਥਾਰ ਨਾਲ ਹਿਸਾਬ ਨਹੀਂ ਰੱਖਿਆ ਗਿਆ।
ਭਗਵੰਤ ਮਾਨ ਨੇ ਦੱਸਿਆ ਕਿ ਹਰਿਆਣਾ ਮਾਰਚ ਤੱਕ ਹੀ ਆਪਣਾ ਪਾਣੀ ਵਰਤ ਚੁੱਕਿਆ ਸੀ ਅਤੇ ਹੁਣ ਵਾਧੂ ਪਾਣੀ ਦੀ ਮੰਗ ਕਰ ਰਿਹਾ ਹੈ। ਇਸ ਮਾਮਲੇ ਵਿਚ ਭਾਜਪਾ ਭਾਖੜਾ-ਬਿਆਸ ਮੈਨੇਜਮੈਂਟ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਇਸ ਤਰ੍ਹਾਂ ਦੀ ਨਾ ਇਨਸਾਫ਼ੀ ਕਦੇ ਵੀ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਜਿੰਨਾ ਪਾਣੀ ਦੇਣਾ ਸੀ, ਅਸੀਂ ਦੇ ਚੁੱਕੇ ਹਾਂ even ਵਾਧੂ ਵੀ।
ਉਨ੍ਹਾਂ ਇਹ ਵੀ ਉਲਲੇਖ ਕੀਤਾ ਕਿ ਪਿਛਲੇ ਸਾਲ ਦੀ ਤੁਲਨਾ ਵਿੱਚ ਪੌਂਗ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਘੱਟ ਹੈ। ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ। ਭਾਜਪਾ ਨੂੰ ਸਾਫ ਸੁਨੇਹਾ ਦਿੰਦਿਆਂ ਮਾਨ ਨੇ ਕਿਹਾ ਕਿ ਅਸੀਂ ਕਿਸੇ ਦਬਾਅ ਵਿੱਚ ਆਉਣ ਵਾਲੇ ਨਹੀਂ। ਉਨ੍ਹਾਂ ਇਹ ਵੀ ਪੁੱਛਿਆ ਕਿ ਜੇ ਤੁਸੀਂ ਸਿੰਧੂ ਜਲ ਸਮਝੌਤੇ ਨੂੰ ਸਸਪੈਂਡ ਕੀਤਾ ਹੈ ਤਾਂ ਉਹ ਪਾਣੀ ਹਰਿਆਣਾ ਨੂੰ ਕਿਵੇਂ ਸਿੱਧਾ ਦਿੱਤਾ ਜਾ ਸਕਦਾ ਹੈ? ਰਸਤਾ ਤਾਂ ਪੰਜਾਬ ਰਾਹੀਂ ਹੀ ਜਾਂਦਾ ਹੈ।
ਬੀਜੇਪੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇੱਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ, ਅਸੀਂ ਕਿਸੇ ਕੀਮਤ ‘ਤੇ ਇਸਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।
…..
भाजपा की केंद्र सरकार की तरफ से पंजाब के पानी को लेकर एक और गंदी चाल चली जा रही है, हम इसे किसी भी कीमत पर सफल नहीं होने देंगे। pic.twitter.com/Kffw8ZQEoK
— Bhagwant Mann (@BhagwantMann) April 29, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।