ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਕਿ ਸ਼ੁਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਸਮਾਗਮ ਵਿਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਲਈ ਕੋਈ ਅਹੁਦਾ ਮਸਲਾ ਨਹੀਂ ਰੱਖਦਾ। ਉਨ੍ਹਾਂ ਨੇ ਪੰਜਾਬ ਦੇ ਮਸਲੇ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦਾ ਮਸਲਾ ਹੈ, ਈ. ਟੀ. ਟੀ. ਅਧਿਆਪਕਾਂ ਤੇ ਨਰਸਾਂ ਦਾ ਮਸਲਾ ਹੈ, ਜਿਹੜੇ ਸੜਕਾਂ ’ਤੇ ਰੁੱਲ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਇਨ੍ਹਾਂ ਸਭ ਮਸਲਿਆਂ ਨੂੰ ਹੱਲ ਕਰਨ ਲਈ ਹੀ ਪ੍ਰਧਾਨ ਬਣੇ ਹਨ ਅਤੇ ਜੇਕਰ ਇਹ ਮਸਲੇ ਉਨ੍ਹਾਂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਹੱਲ ਨਾ ਹੋਏ ਤਾਂ ਇਹ ਪ੍ਰਧਾਨਗੀ ਕਿਸ ਕੰਮ ਦੀ ।
ਉਨ੍ਹਾਂ ਨੇ ਪ੍ਰਧਾਨ ਬਣਦਿਆਂ ਹੀ ਦੇਸ਼ ਦੇ ਕਿਸਾਨਾਂ ਲਈ ਆਵਾਜ਼ ਚੁੱਕਦਿਆਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਸਭ ਤੋਂ ਵੱਡਾ ਮੁੱਦਾ ਹੈ।