ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ‘ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

Global Team
2 Min Read

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ, 5 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ (ਫ਼ੇਸਬੁੱਕ) ਤੇ ਲਿਖਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਉਨ੍ਹਾਂ ਲਈ ਬਹੁਤ ਵੱਡੇ ਸੁਭਾਗ ਵਾਲੀ ਗੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਰਾਹੁਲ ਗਾਂਧੀ ਵੱਲੋਂ ਮਿਲੇ ਮਾਰਗਦਰਸ਼ਨ, ਹੱਲਾਸ਼ੇਰੀ ਅਤੇ ਦ੍ਰਿੜ੍ਹ ਸੰਕਲਪ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ।

ਮਿਲੀ ਜਾਣਕਾਰੀ ਅਨੁਸਾਰ ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ, ਜਿਸ ਵਿੱਚ ਸਿੱਧੇ ਤੌਰ ‘ਤੇ ਧੜੇਬੰਦੀ ਨੂੰ ਖ਼ਤਮ ਕਰਕੇ ਚੋਣ ਲੜਾਈ ਲਈ ਇੱਕਜੁੱਟ ਹੋਣ ਦਾ ਸੁਨੇਹਾ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment