Breaking News

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਭਲਕੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਅਹਿਮ ਬੈਠਕ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ (ਸੋਮਵਾਰ) ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਹੈ।

 ਅੱਜ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮੱਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।

 ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

Check Also

ਤੁਰਕੀ ਅਤੇ ਸੀਰੀਆ ’ਚ ਆਏ ਭੁਚਾਲ ਕਾਰਨ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਦੀ ਕੀਤੀ ਪੇਸ਼ਕਸ਼

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ …

Leave a Reply

Your email address will not be published. Required fields are marked *