ਪੰਜਾਬ ਕਾਂਗਰਸ ਨੇ ਵਿਕਰਮਜੀਤ ਸਿੰਘ ਚੌਧਰੀ ਨੂੰ ਕੀਤਾ ਸਸਪੈਂਡ

Prabhjot Kaur
1 Min Read

ਜਲੰਧਰ- ਪੰਜਾਬ ਕਾਂਗਰਸ ਨੇ ਫਿਲੌਰ ਤੋਂ ਮੌਜੂਦਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਹੈ। ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ, “ਪਾਰਟੀ ਦੀ ਗਾਈਡਲਾਈਨ ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ। ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ ‘ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ। ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment