ਮੁਹਾਲੀ: ਪੰਜਾਬ ‘ਚ ਇਕ ਹੋਰ ਕੋਰੋਨਾ ਵਾਇਰਸ ਦੇ ਮਾਮਲੇ ਦੀ ਪੁਸ਼ਟੀ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 65 ਸਾਲਾ ਵਿਅਕਤੀ ਨਯਾਗਾਓਂ ਦਾ ਰਹਿਣ ਵਾਲਾ ਹੈ ਤੇ ਇਸ ਵੇਲੇ ਪੀਜੀਆਈ ਭਰਤੀ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਕੇ 39 ਹੋ ਗਈ ਹੈ।
ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਉਸ ਵਿਅਕਤੀ ਨੂੰ ਛੇ ਦਿਨ ਪਹਿਲਾਂ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਛਾਤੀ ਵਿੱਚ ਦਰਦ ਅਤੇ ਸਾਹ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਹੁਣ ਕੋਰੋਨਵਾਇਰਸ ਦੀ ਉਸ ਦੀ ਟੈਸਟ ਰਿਪੋਰਟ ਪਾਜ਼ਿਟਿਵ ਆਈ ਹੈ। ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।