ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਤੇਜੀ ਨਾਲ਼ ਪੈਰ ਪਸਾਰ ਰਿਹਾ ਹੈ। ਸੋਮਵਾਰ ਨੂੰ ਸੂਬੇ ਵਿੱਚ 132 ਨਵੇਂ ਪਾਜ਼ਿਟਿਵ ਮਾਮਲਿਆਂ ਦੇ ਨਾਲ ਇਸ ਮਹਾਮਾਰੀ ਨਾਲ ਪੀੜਤ ਹੋਣ ਵਾਲਿਆਂ ਦੀ ਗਿਣਤੀ 1232 ਤੱਕ ਪਹੁੰਚ ਗਈ ਹੈ।
ਨਵੇਂ ਮਾਮਲਿਆਂ ਵਿੱਚ 124 ਨਾਂਦੇਡ਼ ਤੋਂ ਪਰਤੇ ਸ਼ਰਧਾਲੂ ਹਨ। ਉੱਥੇ ਹੀ, ਸੋਮਵਾਰ ਨੂੰ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਅੰਮ੍ਰਿਤਸਰ ਵਿੱਚ ਮੌਤ ਹੋਣ ਨਾਲ ਸੂਬੇ ਵਿੱਚ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਵਧ ਕੇ 24 ਹੋ ਗਈ ਹੈ। ਅਮ੍ਰਿਤਸਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਮ ਤੋਡ਼ਨ ਵਾਲੇ ਵਿਅਕਤੀ ਦਾ ਪਿਛਲੇ ਇੱਕ ਹਫ਼ਤੇ ਤੋਂ ਇੱਥੇ ਇਲਾਜ ਚਲ ਰਿਹਾ ਸੀ।