ਸੂਬੇ ‘ਚ ਕੋਰੋਨਾ ਵਾਇਰਸ ਕਾਰਨ 8 ਮੌਤਾਂ, ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 76

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੇ ਸਾਬਕਾ ਅੈਡਿਸ਼ਨਲ ਕਮਿਸ਼‍ਨਰ ਦੀ ਮੌਤ ਹੋ ਗਈ। ਉਹ ਅਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਸੋਮਵਾਰ ਸਵੇਰੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਸਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਅੱਠ ਹੋ ਗਈ ਹੈ। ਸੂਬੇ ਵਿੱਚ ਸੋਮਵਾਰ ਨੂੰ ਵੱਖ ਵੱਖ ਜ਼ਿਲ੍ਹਿਆਂ ਚ ਹੋਰ ਪਾਜ਼ਿਟਿਵ ਮਾਮਲੇ ਸਾਹਮਣੇ ਆਉਣ ਨਾਲ ਹੁਣ ਤੱਕ ਪਾਜ਼ਿਟਿਵ ਮਰੀਜਾਂ ਦੀ ਗਿਣਤੀ 76 ਹੋ ਗਈ ਹੈ।

ਸੋਮਵਾਰ ਸਵੇਰੇ ਫਤਿਹਗੜ੍ਹ ਸਾਹਿਬ ਦੋ ਔਰਤਾਂ ਵਿੱਚ ਕੋਰੋਨਾ ਦੇ ਸੰਕਰਮਣ ਦੀ ਪੁਸ਼ਟੀ ਹੋਈ। ਬਰਨਾਲਾ ਅਤੇ ਕਪੂਰਥਲਾ ਵਿੱਚ ਪਹਿਲਾਂ ਪਾਜ਼ਿਟਿਵ ਕੇਸ ਆਏ ਹਨ। ਕਪੂਰਥਲਾ ਵਿੱਚ ਪਾਜਿਟਿਵ ਆਇਆ ਵਿਅਕਤੀ ਜਮਾਤੀ ਹੈ। ਰੂਪਨਗਰ ਵਿੱਚ ਵੀ ਦੋ ਕੇਸ ਸਾਹਮਣੇ ਆਏ ਹਨ। ਇਥੋਂ ਦੇ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ।

ਉੱਥੇ ਹੀ ਮੁਹਾਲੀ ਸੈਕਟਰ 68 ਵਿਖੇ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀ ਦਾ ਪੁੱਤਰ ਦੱਸਿਆ ਜਾ ਰਿਹਾ ਹੈ।

- Advertisement -

Share this Article
Leave a comment