ਚੰਡੀਗੜ੍ਹ: ਲੁਧਿਆਣਾ ਦੇ ਫੋਰਟਿਸ ਹਸਪਤਾਲ ‘ਚ ਮੰਗਲਵਾਰ ਦੇਰ ਰਾਤ ਦਮ ਤੋੜਨ ਵਾਲੀ ਬਰਨਾਲਾ ਦੀ ਔਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤਰ੍ਹਾਂ ਸੂਬੇ ‘ਚ ਕੋਰੋਨਾ ਨਾਲ ਕੁੱਲ 11 ਲੋਕ ਦਮ ਤੋੜ ਚੁੱਕੇ ਹਨ। ਵੀਰਵਾਰ ਨੂੰ ਕੁੱਲ 15 ਪਾਜ਼ੀਟਿਵ ਕੇਸ ਪਾਏ ਗਏ, ਜਿਨ੍ਹਾਂ ‘ਚ ਅੱਠ ਤਬਲੀਗੀ ਜਮਾਤ ਤੋਂ ਪਰਤੇ ਲੋਕਾਂ ਦੇ ਸੰਪਰਕ ‘ਚ ਆਏ ਸਨ। ਸੂਬੇ ‘ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 130 ਹੋ ਗਈ ਹੈ।
ਪੰਜਾਬ ਵਿੱਚ ਮੁਹਾਲੀ ਜ਼ਿਲ੍ਹਾ ਕੋਰੋਨਾ ਵਾਇਰਸ ਦਾ ਸਭ ਤੋਂ ਵਡਾ ਹਾਟਸਪਾਟ ਬਣ ਗਿਆ ਹੈ। ਬੁੱਧਵਾਰ ਨੂੰ ਕੋਰੋਨਾ ਦੇ ਪਾਜ਼ਿਟਿਵ ਮਰੀਜ਼ਾਂ ਦੇ 10 ਹੋਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜਿਲ੍ਹੇ ਵਿੱਚ ਕੋਰੋਨਾ ਪੀਡ਼ਤਾਂ ਦੀ ਗਿਣਤੀ ਵਧਕੇ 36 ਹੋ ਗਈ। ਇਹ ਸੂਬੇ ਵਿੱਚ ਹੋਰ ਪ੍ਰਭਾਵਿਤ ਜ਼ਿਲ੍ਹਿਆਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ। ਮੁਹਾਲੀ ਤੋਂ ਬਾਅਦ ਨਵਾਂ ਸ਼ਹਿਰ ਵਿੱਚ ਇਸਦੇ ਸਭ ਤੋਂ ਜਿਆਦਾ 19 ਮਾਮਲੇ ਹਨ।