ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ 6 ਦਸੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ।
ਇਸ ਮੌਕੇ ‘ਤੇ ਪੰਜਾਬ ‘ਚ ਛੁੱਟੀ ਰਹੇਗੀ। ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤਾ ਹੈ।
ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਨੌਵੇਂ ਗੁਰੂ ਸਨ, ਜਿਨ੍ਹਾਂ ਨੂੰ ਉਨ੍ਹਾਂ ਦੀ ਦਲੇਰੀ, ਕੁਰਬਾਨੀ ਅਤੇ ਧਰਮ ਦੀ ਰੱਖਿਆ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਗੁਰੂ ਹਰਗੋਬਿੰਦ ਜੀ ਅਤੇ ਮਾਤਾ ਨਾਨਕੀ ਜੀ ਦੇ ਘਰ ਹੋਇਆ। ਉਨ੍ਹਾਂ ਦਾ ਅਸਲ ਨਾਂ ‘ਤਿਆਗ ਮਲ’ ਸੀ, ਪਰ ਉਨ੍ਹਾਂ ਦੇ ਦਲੇਰਾਨਾ ਕੰਮਾਂ ਤੇ ਬੇਮਿਸਾਲ ਕੁਰਬਾਨੀ ਕਾਰਨ ਉਨ੍ਹਾਂ ਨੂੰ ‘ਤੇਗ ਬਹਾਦਰ’ ਦੀ ਉਪਾਧੀ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।