ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ਼ ਚੱਲ ਰਹੇ ਪ੍ਰਦਰਸ਼ਨ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਨੂੰ ਸਾਥ ਮਿਲ ਰਿਹਾ ਹੈ। ਜਿਸ ਦੇ ਚੱਲਦੇ ਹੋਏ ਪੰਜਾਬ ਦੇ ਡੀਆਈਜੀ ਜੇਲ੍ਹਾਂ ਨੇ ਵੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸਮਰਥਨ ਦਿੱਤਾ ਹੈ। ਡੀਆਈਜੀ ਲਖਮਿੰਦਰ ਸਿੰਘ ਜਾਖੜ ਨੇ ਖੇਤੀ ਕਾਨੂੰਨ ਦੇ ਖਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲਖਮਿੰਦਰ ਸਿੰਘ ਜਾਖੜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਦੇ ਹੱਕ ਵਿੱਚ ਉਹ ਆਪਣੀ ਸੇਵਾ ਤੋਂ ਅਸਤੀਫ਼ਾ ਦਿੰਦੇ ਹਨ।
ਡੀਆਈਜੀ ਜੇਲ੍ਹਾਂ ਨੇ ਅੱਗੇ ਕਿਹਾ ਕਿ ਸ਼ਨੀਵਾਰ ਨੂੰ ਸੂਬਾ ਸਰਕਾਰ ਨੂੰ ਉਹਨਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਖੇਤੀ ਕਾਨੂੰਨ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਹੋਰਾਂ ਸੂਬਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਇਸ ਤੋਂ ਪਹਿਲਾਂ ਕਿਸਾਨਾਂ ਦੇ ਹੱਕ ‘ਚ ਪੰਜਾਬ ਦੇ 30 ਤੋਂ ਵੱਧ ਸਾਬਕਾ ਖਿਡਾਰੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਅਕਾਲੀ ਦਲ (ਡੀ) ਦੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।