ਚੰਡੀਗੜ੍ਹ : ਪੰਜਾਬ ਵਿੱਚ 14 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਇਸ ਦਿਨ ਕੋਈ ਵੀ ਸ਼ਰਾਬ ਦੀਆਂ ਦੁਕਾਨਾਂ/ਠੇਕੇ ਆਦਿ ਨਹੀਂ ਖੁੱਲਣਗੇ। ਇਹ ਹੁਕਮ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਰੀ ਕੀਤੇ ਹਨ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।
ਦੱਸ ਦਈਏ ਕਿ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਸੂਬੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੂਰੇ ਪੰਜਾਬ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

