ਚੰਡੀਗੜ੍ਹ: ਬੀਤੇ 2-3 ਦਿਨਾਂ ਤੋਂ ਗਰਮੀ ਨੇ ਕਹਿਰ ਮੲ ਦਿੱਤਾ ਹੈ ਤੇ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਨੂੰ ਦੇਖਦਿਆਂ ਸਕੂਲਾਂ ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਗਰਮੀਆਂ ਮੁਤਾਬਕ ਸਹੀ ਕੱਪੜੇ ਪਾਉਣ ਅਤੇ ਬਚਾਅ ਦੇ ਤੌਰ-ਤਰੀਕੇ ਦੱਸੇ ਗਏ ਹਨ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।
ਵਿਦਿਆਰਥੀਆਂ ਨੂੰ ਕਰਨੀ ਪਵੇਗੀ ਪਾਲਣਾ
ਮੌਸਮ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਹੋਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਤੁਸੀਂ ਆਪਣੇ ਫੋਨ ‘ਤੇ ਮੌਸਮ ਸਬੰਧੀ ਐਪ ਡਾਊਨਲੋਡ ਕਰੋ।
ਇਸ ਦੇ ਨਾਲ ਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਤਾਂ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਲੈਣੇ ਚਾਹੀਦੇ ਹਨ। ORS ਘੋਲ ਪੀਣ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਓ।
ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢਕੋ। ਟੋਪੀ ਅਤੇ ਛੱਤਰੀ ਦੀ ਵਰਤੋਂ ਆਪਣੇ ਨਾਲ ਰੱਖੋ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਸਕਿਨ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ। ਦੱਸ ਦਈਏ ਕਿ ਪੂਰੇ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ 30 ਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ ‘ਚ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਕੰਮ ਵਿੱਚ ਸਕੂਲ ਪ੍ਰਬੰਧਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ।