ਪੰਜਾਬ ‘ਚ 27 ਮਈ ਨੂੰ ਨਹੀਂ ਹੋਵੇਗੀ ਬਕਰੀਦ ਦੀ ਛੁੱਟੀ; ਹੁਣ ਇਸ ਦਿਨ ਐਲਾਨੀ ਗਈ ਗਜ਼ਟਿਡ ਛੁੱਟੀ

Global Team
1 Min Read

ਚੰਡੀਗੜ੍ਹ: ਪੰਜਾਬ ਵਿੱਚ ਈਦ-ਉੱਲ-ਜੂਹਾ (ਬਕਰੀਦ) ਦੀ ਛੁੱਟੀ ਦੀ ਤਾਰੀਕ ਬਦਲ ਦਿੱਤੀ ਗਈ ਹੈ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਇਹ ਛੁੱਟੀ 28 ਮਈ ਨੂੰ ਹੋਵੇਗੀ। ਪਹਿਲਾਂ, ਇਹ ਛੁੱਟੀ 27 ਮਈ ਲਈ ਐਲਾਨੀ ਗਈ ਸੀ।  ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਹੁਣ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

 

Share This Article
Leave a Comment