Punjab Election Result 2024 : ਪੰਜਾਬ ‘ਚ ਕਾਂਗਰਸ ਨੇ ਜਿੱਤੀਆਂ 7 ਸੀਟਾਂ, ਅੰਮ੍ਰਿਤਪਾਲ ਦੀ ਸਭ ਤੋਂ ਵੱਡੀ ਜਿੱਤ, ਪੜ੍ਹੋ 13 ਸੀਟਾਂ ਦੇ ਸਟੀਕ ਅੰਕੜੇ

Global Team
3 Min Read

ਚੰਡੀਗੜ੍ਹ:  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦਾ ਨਤੀਜਾ ਲਗਭਗ ਸਪੱਸ਼ਟ ਹੋ ਗਿਆ ਹੈ। ਪੰਜਾਬ ਵਿੱਚ 7 ​​ਕਾਂਗਰਸੀ ਉਮੀਦਵਾਰ, 3 ‘ਆਪ’ ਉਮੀਦਵਾਰ ਅਤੇ 1 ਸ਼੍ਰੋਮਣੀ ਅਕਾਲੀ ਦਲ ਅਤੇ 2 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਵੀ ਜਿੱਤ ਗਏ ਹਨ।

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਨੂੰ 175993 ਵੋਟਾਂ ਨਾਲ ਹਰਾਇਆ ਹੈ।

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪਾਰਟੀ ਪ੍ਰਧਾਨ ਰਾਜਾ ਵੜਿੰਗ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ 20942 ਵੋਟਾਂ ਨਾਲ ਹਰਾਇਆ ਹੈ।

ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਜੇਤੂ ਰਹੇ ਹਨ। ਉਨ੍ਹਾਂ ‘ਆਪ’ ਮੰਤਰੀ ਡਾ: ਬਲਬੀਰ ਸਿੰਘ ਨੂੰ 14831 ਵੋਟਾਂ ਨਾਲ ਹਰਾਇਆ।

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਜਿੱਤ ਗਏ ਹਨ। ਉਨ੍ਹਾਂ ਨੇ ‘ਆਪ’ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ 40301 ਵੋਟਾਂ ਨਾਲ ਹਰਾਇਆ।

ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ 83012 ਵੋਟਾਂ ਨਾਲ ਹਰਾਇਆ।

ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ: ਅਮਰ ਸਿੰਘ ਲਗਾਤਾਰ ਦੂਜੀ ਵਾਰ ਜਿੱਤੇ ਹਨ। ਉਨ੍ਹਾਂ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34202 ਵੋਟਾਂ ਨਾਲ ਹਰਾਇਆ।

ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ ਹਨ। ਉਨ੍ਹਾਂ ‘ਆਪ’ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ 3242 ਵੋਟਾਂ ਨਾਲ ਹਰਾਇਆ ਹੈ।

ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਨਾਲ ਹਰਾਇਆ ਹੈ।

ਹੁਸ਼ਿਆਰਪੁਰ ‘ਚ ‘ਆਪ’ ਦੇ ਰਾਜਕੁਮਾਰ ਚੱਬੇਵਾਲ ਦੀ ਜਿੱਤ ਹੋਈ ਹੈ। ਉਨ੍ਹਾਂ ਕਾਂਗਰਸ ਦੀ ਯਾਮਿਨੀ ਗੋਮਰ ਨੂੰ 44111 ਵੋਟਾਂ ਨਾਲ ਹਰਾਇਆ ਹੈ।

ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਨਾਲ ਹਰਾਇਆ ਹੈ।

ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਚੌਥੀ ਵਾਰ ਜਿੱਤ ਹਾਸਲ ਕੀਤੀ ਹੈ।  ਹਰਸਿਮਰਤ ਕੌਰ ਬਾਦਲ ਨੇ ‘ਆਪ’ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 49656 ਵੋਟਾਂ ਨਾਲ ਹਰਾਇਆ ਹੈ।

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜੇਤੂ ਰਹੇ ਹਨ। ਉਨ੍ਹਾਂ ‘ਆਪ’ ਦੇ ਕਰਮਜੀਤ ਸਿੰਘ ਅਨਮੋਲ ਨੂੰ 70246 ਵੋਟਾਂ ਨਾਲ ਹਰਾਇਆ।

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸ ਦੇ ਕੁਲਬੀਰ ਸਿੰਘ ਨੂੰ 184894 ਵੋਟਾਂ ਨਾਲ ਹਰਾਇਆ।

ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 2504 ਵੋਟਾਂ ਨਾਲ ਹਰਾਇਆ ਹੈ।

Share This Article
Leave a Comment