ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਪੰਜਾਬ ਐਨਡੀਏ ਗਠਜੋੜ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਅੰਤਿਮ ਫੈਸਲਾ ਲਿਆ ਗਿਆ। ਇਸ ਵਾਰ ਪੰਜਾਬ ਚੋਣਾਂ ਵਿੱਚ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਚਾ ਦੀ ਪਾਰਟੀ ਦਾ ਗਠਜੋੜ ਕੀਤਾ ਹੈ। ਸੋਮਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪ੍ਰੈੱਸ ਕਾਨਫਰੰਸ ਕਰਕੇ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਬਾਰੇ ਵੱਡੀ ਜਾਣਕਾਰੀ ਦਿੱਤੀ।
ਪੰਜਾਬ ‘ਚ ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਵਿਚਾਲੇ ਸੀਟਾਂ ਨੂੰ ਲੈ ਕੇ ਅੰਤਿਮ ਫੈਸਲਾ ਅੱਜ ਲਿਆ ਗਿਆ। ਪੰਜਾਬ ਚੋਣਾਂ ‘ਚ ਭਾਜਪਾ 65 ਸੀਟਾਂ ‘ਤੇ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਲੋਕ ਕਾਂਗਰਸ ਪਾਰਟੀ 35 ਅਤੇ ਸੰਯੁਕਤ ਅਕਾਲੀ ਦਲ 17 ਸੀਟਾਂ ‘ਤੇ ਚੋਣ ਲੜੇਗੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਦਾ ਮੁੱਦਾ ਬਹੁਤ ਅਹਿਮ ਹੈ।
ਪਾਰਟੀ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਅਗਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਕਰਨ ਦੀ ਚੋਣ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ ਚੱਲ ਰਹੇ ਮਾਫੀਆ ਰਾਜ ਦਾ ਅੰਤ ਹੋ ਜਾਵੇਗਾ।