ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੁੰ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨਾਲ ਦੁਪਹਿਰ ਵੇਲੇ ਮੁਲਾਕਾਤ ਕੀਤੀ।ਅਮਿਤ ਸ਼ਾਹ ਵੱਲੋਂ ਆਪਣੇ ਟਵਿਟਰ ਅਕਾਊਂਟ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁੱਤ ਅਤੇ ਪ੍ਰੇਰਨਾਦਾਇਕ ਹੈ।

 ਦੋਵਾਂ ਵਿਚਾਲੇ ਲਗਪਗ ਇਕ ਘੰਟਾ ਗੁਪਤ ਮੀਟਿੰਗ ਚੱਲੀ ਤੇ ਇਸ ਵਿਚ ਕਿਨ੍ਹਾਂ ਕਿਨ੍ਹਾਂ ਵਿਸ਼ਿਆਂ ’ਤੇ ਚਰਚਾ ਹੋਈ, ਇਸ ਬਾਰੇ ਕੁਝ ਨਹੀਂ ਪਤਾ ਲੱਗ ਸਕਿਆ।ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ’ਤੇ ਆਏ ਹਨ। ਉਨ੍ਹਾਂ ਨੇ ਫਿਰੋਜ਼ਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਿਤ ਕੀਤਾ।

ਦੱਸ ਦਈਏ ਕਿ  ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ’ਚ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਸੀ। ਪਠਾਨਕੋਟ ਆਏ ਮੋਦੀ ਦੇ ਅੱਜ ਵੀ ਡੇਰੇ ਆਉਣ ਦੀ ਚਰਚਾ ਸੀ, ਪਰ ਸ਼ਾਹ ਹੀ ਪਹੁੰਚੇ। ਸਿਆਸੀ ਗਲਿਆਰਿਆਂ ਵਿਚ ਇਨ੍ਹਾਂ ਮੁਲਾਕਾਤਾਂ ਨੂੰ ਪੰਜਾਬ ਚੋਣਾਂ ਦੇ ਸਿਲਸਿਲੇ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਡੇਰਾ ਰਾਧਾ ਸੁਆਮੀ ਨੇ ਕਦੇ ਵੀ ਆਪਣੇ ਭਗਤਾਂ ਨੂੰ ਕਿਸੇ ਖਾਸ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਨਹੀਂ ਕੀਤੀ ਹੈ।

Share This Article
Leave a Comment